Go Back
14
May
2026

Honoring the outstanding students after the board exam results

Type : Acitivity



ਬੋਰਡ ਜਮਾਤਾਂ ਦੇ ਨਤੀਜਿਆਂ ਉਪਰੰਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਸ: ਗੁਰਦੇਵ ਸਿੰਘ ਕੰਗ ਯਾਦਗਾਰੀ ਦਿਹਾਤੀ ਸਿੱਖਿਆ-ਸੰਸਥਾ ਦੀਆਂ 10ਵੀਂ ਅਤੇ 12ਵੀਂ ਜਮਾਤਾਂ ਦੀ ਪ੍ਰੀਖਿਆਵਾਂ ਵਿੱਚੋਂ ਪੁਜੀਸ਼ਨਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਨ੍ਹਾਂ ਵਿੱਚ ਦਸਵੀ ਦੀ ਜਾਨਵੀ ਰਾਣੀ ਨੇ 92 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਸਿਮਰਦੀਪ ਕੌਰ ਅਤੇ ਪਰਮਜੀਤ ਕੌਰ ਨੇ ਕਰਮਵਾਰ 86 ਅਤੇ 83 ਫੀਸਦੀ ਅੰਕ ਲੈ ਕੇ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। +2 ਸਾਇੰਸ ਵਿਸ਼ੇ ਵਿੱਚੋਂ ਅਰਸ਼ਪ੍ਰੀਤ ਕੌਰ ਨੇ 94 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦੋਂ ਕਿ ਹਰਪ੍ਰੀਤ ਕੌਰ ਅਤੇ ਅਰਸ਼ਪ੍ਰੀਤ ਕੌਰ ਨੇ ਕਰਮਵਾਰ 91 ਅਤੇ 89 ਫੀਸਦੀ ਅੰਕ ਲੈ ਕੇ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਕਾਮਰਸ ਵਿਸ਼ੇ ਵਿਚੋਂ ਸਿਮਰਨਪ੍ਰੀਤ ਕੌਰ ਨੇ 85 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦੋਂ ਕਿ ਨਵਦੀਪ ਸਿੰਘ ਅਤੇ ਦਿਲਪ੍ਰੀਤ ਸਿੰਘ ਨੇ ਕਰਮਵਾਰ 82 ਅਤੇ 80 ਫੀਸਦੀ ਅੰਕ ਲੈ ਕੇ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਆਰਟਸ ਵਿਸ਼ੇ ਵਿੱਚੋਂ ਜੈਸਮੀਨ ਕੌਰ ਨੇ 77 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦੋਂ ਕਿ ਕੋਮਲਪ੍ਰੀਤ ਕੌਰ ਅਤੇ ਸੁਖਮਨਜੋਤ ਸਿੰਘ ਨੇ ਕਰਮਵਾਰ 72 ਅਤੇ 70 ਫੀਸਦੀ ਅੰਕ ਲੈ ਕੇ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤੇ। ਇਸ ਮੌਕੇ ’ਤੇ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸਵਰਨ ਸਿੰਘ ਭੰਗੂ, ਪਿ੍ਰੰਸੀਪਲ ਅਮਨਦੀਪ ਕੌਰ, ਬੇਅੰਤ ਕੌਰ, ਗੁਰਪ੍ਰੀਤ ਸਿੰਘ ਅਤੇ ਸਿਮਰਨਜੀਤ ਕੌਰ ਨੇ ਆਪੋ-ਆਪਣੇ ਸੰਬੋੋਧਨ ਵਿੱਚ ਦੱਸਿਆ ਕਿ ਸੰਸਥਾ ਦੀਆਂ ਦੋਨਾਂ ਜਮਾਤਾਂ ਦਾ ਨਤੀਜਾ 100 ਫੀਸਦੀ ਰਿਹਾ ਹੈ। ਉਨ੍ਹਾਂ ਪੁਜੀਸ਼ਨਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ, ਸਟਾਫ ਦੀ ਸਰਾਹਨਾ ਕੀਤੀ ਅਤੇ ਵਿਦਿਆਰਥੀਆਂ ਨੂੰ ਟੀਚੇ ਮਿਥ ਕੇ ਪੜ੍ਹਨ ਲਈ ਪ੍ਰੇਰਿਆ। ਇਸ ਸਮੇਂ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਸੁਰਿੰਦਰ ਕੁਮਾਰ, ਸੋਨੀਆਂ ਰਾਣੀ, ਜਸਵਿੰਦਰ ਸਿੰਘ, ਤੇਜਿੰਦਰ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਕੌਰ, ਗਗਨਪ੍ਰੀਤ ਕੌਰ, ਜਸਪ੍ਰੀਤ ਕੌਰ, ਰਮਨਦੀਪ ਕੌਰ, ਸ਼ਰਨਜੀਤ ਕੌਰ, ਹਰਵੀਰ ਨਾਨਕ, ਜਗਰੂਪ ਸਿੰਘ ਆਦਿ ਸ਼ਾਮਲ ਸਨ। ਕੰਗ ਯਾਦਗਾਰੀ ਸਿੱਖਿਆ-ਸੰਸਥਾ ਬਸੀ ਗੁੱਜਰਾਂ ਵਿਖੇ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਸਮੇਂ ਦਾ ਦ੍ਰਿਸ਼