Go Back
15
Oct
2021

Paper reading competition held on Dussehra festival

Type : Acitivity

ਦੁਸਹਿਰੇ ਦੇ ਤਿੳਹਾਰ ’ਤੇ ਕਰਾਇਆ ਪੇਪਰ ਰੀਡਿੰਗ ਮੁਕਾਬਲਾ

ਵਿਦਿਆਰਥੀਆਂ ਨੂੰ ਨੇਕੀ ’ਤੇ ਜਿੱਤ ਦਾ ਅਹਿਸਾਸ ਕਰਾਉਣ ਲਈ ਅਤੇ ਜੀਵਨ ਨੂੰ ਪ੍ਰਭਾਵਤ ਕਰ ਰਹੀਆਂ ਬੁਰਾਈਆਂ ਨੂੰ ਨਜ਼ਰਅੰਦਾਜ਼ ਕਰਨ ਲਈ, ਨਜ਼ਦੀਕੀ ਪਿੰਡ ਬਸੀ ਗੁੱਜਰਾਂ ਦੇ ਡਰੀਮਲੈਂਡ ਪਬਲਿਕ ਸਕੂਲ ਵਿਖੇ, ਦੁਸਹਿਰੇ ਦੇ ਤਿਓਹਾਰ ’ਤੇ ਪੇਪਰ ਰੀਡਿੰਗ ਮੁਕਾਬਲਾ ਕਰਾਇਆ ਗਿਆ। ਇਸ ਮੁਕਾਬਲੇ ਵਿੱਚ, ਵੱਖ ਵੱਖ ਹਾਊਸਾਂ ਵਿੱਚ ਸ਼ਾਮਲ, ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਪੇਪਰ ਰੀਡਿੰਗ ਮੁਕਾਬਲੇ ਵਿੱਚ ਸਾਇੰਸ ਹਾਊਸ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਸ਼ਹੀਦ ਭਗਤ ਸਿੰਘ ਹਾਊਸ ਦੀ ਸਚਨੂਰ ਕੌਰ ਨੇ ਦੂਸਰਾ ਅਤੇ ਮਿਲਖਾ ਸਿੰਘ ਹਾਊਸ ਦੀ ਕੌਮਲਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮਨਦੀਪ ਕੌਰ ਨੂੰ ਹੌਸਲਾ ਵਧਾਊ ਇਨਾਮ ਦਿੱਤਾ ਗਿਆ। ਸਕੂਲ ਦੇ ਪ੍ਰਿੰਸੀਪਲ ਹਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦੁਸਹਿਰੇ ਨੂੰ ਬਦੀ ’ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੇ ਤੌਰ ’ਤੇ ਮਨਾਇਆ ਜਾਂਦਾ ਹੈ ਅਤੇ ਅੱਜ ਦੇ ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੂੰ, ਜੀਵਨ ਨੂੰ ਪ੍ਰਭਾਵਤ ਕਰਦੀਆਂ ਬੁਰਾਈਆਂ ਦਾ ਗਿਆਤ ਕਰਾਇਆ ਗਿਆ ਹੈ। ਇਸ ਮੌਕੇ ’ਤੇ ਵਿਦਿਆਰਥੀਆਂ ਨੇ ਵਾਅਦਾ ਕੀਤਾ ਕਿ ਹੁਣ ਜਦੋਂ ਸਕੂਲ ਖੁੱਲ੍ਹ ਗਏ ਹਨ ਤਾਂ ਉਹ ਆਪੋ ਆਪਣੇ ਘਰਾਂ ਵਿੱਚ ਮੁਬਾਈਲ ਦੀ ਵਰਤੋਂ ਨਹੀਂ ਕਰਨਗੇ। ਇਨਾਮ ਵੰਡਣ ਦੀ ਰਸਮ ਸੰਸਥਾ ਦੇ ਨਿਰਦੇਸ਼ਕ ਸਵਰਨ ਸਿੰਘ ਭੰਗੂ ਨੇ ਨਿਭਾਈ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਚੰਗੀਆਂ ਆਦਤਾਂ ਅਪਨਾਉਣ ਲਈ ਪ੍ਰੇਰਿਆ। ਇਸ ਮੌਕੇ ’ਤੇ ਅਧਿਆਪਕਾ ਰਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ। ਹਾਜਰ ਸਟਾਫ ਮੈਂਬਰਾਂ ਵਿੱਚ ਜਸਮੀਤ ਕੌਰ, ਅੰਮ੍ਰਿਤ ਕੌਰ, ਹਰਜੋਤ ਕੌਰ, ਮਨਿੰਦਰ ਕੌਰ, ਸੰਗੀਤ ਅਧਿਆਪਕ ਸਰਬਜੀਤ ਸਿੰਘ, ਸ਼ਿਲਪਾ, ਅੰਤਰਪ੍ਰੀਤ ਕੌਰ, ਹਰਦੀਪ ਕੌਰ, ਮਨਪ੍ਰੀਤ ਕੌਰ, ਊਸ਼ਾ ਰਾਣੀ ਆਦਿ ਸ਼ਾਮਲ ਸਨ।

ਦੁਸਹਿਰਾ ਤਿਓਹਾਰ ’ਤੇ ਕਰਾਏ ਗਏ ਪੇਪਰ ਰੀਡਿੰਗ ਮੁਕਾਬਲੇ ਦੀਆਂ ਜੇਤੂ ਵਿਦਿਆਰਥਣਾ ਇਨਾਮ ਹਾਸਲ ਕਰਨ ਸਮੇਂ ਸਟਾਫ ਨਾਲ